ਹੁਣ ਸੁਪਰੀਮ ਕੋਰਟ ਨੇ ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਦਿੱਤੇ ਹੁਕਮ...

ਸੁਪਰੀਮ ਕੋਰਟ (supreme court verdict) ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ (municipal elections) ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ।

 
ਹੁਣ ਸੁਪਰੀਮ ਕੋਰਟ ਨੇ ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਦਿੱਤੇ ਹੁਕਮ...

ਪੰਜਾਬ ਨਗਰ ਨਿਗਮ ਚੋਣਾਂ- ਸੁਪਰੀਮ ਕੋਰਟ (supreme court verdict) ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ (Punjab municipal elections) ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਹੁਣ ਅਦਾਲਤ ਨੇ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ।

ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ।

Tags

Around the web