ਚੰਡੀਗੜ ਏਅਰਪੋਰਟ 'ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, 28 ਸਤੰਬਰ ਨੂੰ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਹੀ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।

 
ਚੰਡੀਗੜ ਏਅਰਪੋਰਟ 'ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, 28 ਸਤੰਬਰ ਨੂੰ ਉਦਘਾਟਨ       

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾ ਰਿਹਾ ਹੈ। ਇਹ ਬੁੱਤ ਲਗਭਗ ਤਿਆਰ ਹੈ। ਸ਼ਹੀਦ ਭਗਤ ਸਿੰਘ ਦਾ ਬੁੱਤ 28 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ। ਇਸ ਮੌਕੇ ਉਨ੍ਹਾਂ ਆਪਣੇ X ਅਕਾਊਂਟ ਤੋਂ ਸ਼ੇਅਰ ਕੀਤਾ ਕਿ  ਅੱਜ PWD ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬੁੱਤ ਦੇ ਚੱਲ ਰਹੇ ਕੰਮ ਦੀ ਸਮੀਖਿਆ ਕੀਤੀ…

28 ਸਤੰਬਰ ਨੂੰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਸ਼ਾਨਦਾਰ ਬੁੱਤ ਲੋਕ ਸਮੱਰਪਿਤ ਕੀਤਾ ਜਾਵੇਗਾ…ਜੋ ਹਵਾਈ ਅੱਡੇ ‘ਤੇ ਆਉਣ ਜਾਣ ਵਾਲਿਆਂ ਨੂੰ ਇਹਨਾਂ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਯਾਦ ਕਰਵਾਏਗਾ…

ਦਸ ਦਈਏ ਕਿ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਿਤ ਕੀਤੇ ਜਾ ਰਹੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ 28 ਸਤੰਬਰ ਨੂੰ ਕੀਤਾ ਜਾਵੇਗਾ। ਕਿਉਂਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਹੈ। ਇਸ ਵਿਸ਼ੇਸ਼ ਮੌਕੇ ‘ਤੇ ਉਨ੍ਹਾਂ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਦੋ ਸਾਲ ਪਹਿਲਾਂ ਮੋਹਾਲੀ ਦੇ ਜ਼ੀਰਕਪੁਰ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਵੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ। 2022 ਵਿਚ ਭਗਤ ਸਿੰਘ ਦੀ 115ਵੀਂ ਜਯੰਤੀ ‘ਤੇ ਹਵਾਈ ਅੱਡੇ ਦਾ ਨਾਂ ਰੱਖਿਆ ਗਿਆ ਸੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਇਸ ਵਿਸ਼ੇਸ਼ ਮੌਕੇ ‘ਤੇ ਪਹੁੰਚੀ ਸੀ, ਉਨ੍ਹਾਂ ਨੇ ਹਵਾਈ ਅੱਡੇ ਦੇ ਨਾਮਕਰਨ ਦਾ ਰਸਮੀ ਉਦਘਾਟਨ ਕੀਤਾ ਸੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਬੁੱਤ ਰਾਹੀਂ ਸੂਬਾ ਸਰਕਾਰ ਇਸ ਧਰਤੀ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਭੇਂਟ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਹੀ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਬੁੱਤ ਇਸ ਹਵਾਈ ਅੱਡੇ ਤੋਂ ਦੇਸ਼-ਵਿਦੇਸ਼ ਦੀ ਯਾਤਰਾ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਸ਼ਹੀਦ ਦੀ ਮਹਾਨ ਵਿਰਾਸਤ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Tags

Around the web